ਆਪ ਪਾਰਟੀ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਜਗਰੂਪ ਸਿੰਘ ਬਣੇ ਫਾਜ਼ਿਲਕਾ ਸੰਗਠਨ ਦੇ ਇੰਚਾਰਜ
ਉਨ੍ਹਾਂ ਕਿਹਾਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਵੱਖ-ਵੱਖ ਅਹੁਦਿਆਂ *ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕੇ ਦਾ ਸੰਗਠਨ ਦਾ ਇੰਚਾਰਜ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ *ਤੇ ਉਹ ਹਲਕੇ ਦੇ ਸੰਗਠਨ ਇੰਚਾਰਜ ਨਾਲ ਰਾਬਤਾ ਕਾਇਮ ਕਰਕੇ ਹਲਕਾ ਵਿਧਾਇਕਾਂ ਦੇ ਅੱਗੇ ਰੱਖਣ ਅਤੇ ਲੋਕ ਸਮੱਸਿਆਵਾਂ ਦਾ ਹਲ ਹੋ ਸਕੇ।
ਵਿਧਾਇਕ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੇ ਹੋਰ ਵੀ ਮਿਹਨਤੀ ਵਰਕਰਾਂ ਅਹਿਮ ਜਿੰਮੇਵਾਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਮਸਲੇ ਪੂਰੀ ਪਾਰਦਰਸ਼ਤਾ ਨਾਲ ਹਲ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੈ ਤੇ ਪਾਰਟੀਬਾਰੀ ਤੋਂ ਉਪਰ ਉਠ ਕੇ ਲੋਕਾ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।