ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ

Mar 21, 2025 - 21:58
ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ

ਫਰੀਦਕੋਟ 21 ਮਾਰਚ : ਭਾਰਤ ਚੋਣ ਕਮਿਸ਼ਨਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਜਿਲ੍ਹਾ ਚੋਣ ਅਫ਼ਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ  ਕਿ ਮਿਤੀ 7-1-2025 ਤੋਂ 20-3-2025 ਤੱਕ ਜਿਲ੍ਹਾ ਫਰੀਦਕੋਟ ਵਿੱਚ ਕੁੱਲ 4,92,856 ਵੋਟਰ ਦਰਜ ਹਨ। ਵੋਟਰ ਸੂਚੀ ਖੋਜ ਪੋਰਟਲ electoralsearch.eci.gov.in ਤੇ ਵੋਟਰ ਆਪਣਾ ਨਾਮਵੋਟਰ ਕਾਰਡ ਨੰਬਰਜਾਂ ਮੋਬਾਇਲ ਨੰਬਰ ਦੁਆਰਾ ਵੇਰਵਿਆਂ ਦੀ ਆਨਲਾਈਨ ਤਸਦੀਕ ਕਰ ਸਕਦਾ ਹੈ  ਇਸ ਤੋਂ ਇਲਾਵਾ ਕਮਿਸ਼ਨ ਦੁਆਰਾ ਬਣਾਈ ਗਈ ਵੋਟਰ ਹੈਲਪਲਾਈਨ ਐਪ ਉੱਪਰ ਆਪਣਾ ਰਜਿਸਟ੍ਰੇਸ਼ਨ ਸਟੇਟਸਪੋਲਿੰਗ ਬੂਥ ਅਤੇ ਵੋਟਰ ਸੂਚੀ ਸਬੰਧੀ ਹੋਰ ਜਾਣਕਾਰੀ ਲਈ ਸੁਵਿਧਾ ਉਪਲੱਬਧ ਹੈ।

ਮੀਟਿੰਗ ਵਿੱਚ ਸ਼ਾਮਲ ਹੋਏ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਅਪੀਲ ਕੀਤੀ ਗਈ ਅਤੇ ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਆਪਣੇ ਬੀ.ਐਲ.ਏ ਨੂੰ ਹਦਾਇਤਾਂ ਜਾਰੀ ਕਰਨ ਅਤੇ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ 18-19 ਸਾਲ ਦੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ 18-19 ਸਾਲ ਦੇ ਵੋਟਰਾਂ ਦੀ ਵੋਟਿੰਗ ਵਿੱਚ ਹਿੱਸੇਦਾਰੀ ਨੂੰ ਵਧਾਇਆ ਜਾ ਸਕੇ।

ਚੋਣਾਂ ਦੇ ਕੰਡਕਟ ਸਬੰਧੀ ਜਾਣਕਾਰੀ ਦਿੰਦਿਆਂ  ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951ਵੋਟਰਾਂ ਦੀ ਰਜਿਸਟ੍ਰੇਸ਼ਨ ਨਿਯਮ 1960ਚੋਣ ਆਚਰਣ ਨਿਯਮ 1961 ਅਤੇ ਸਮੇਂ ਸਮੇ ਸਿਰ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪਾਰਦਰਸ਼ਤਾ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਜ਼ਿਲ੍ਹਾ ਚੋਣ ਦਫ਼ਤਰ ਦੇ ਟੋਲ ਫਰੀ ਨੰਬਰ 1950 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ  ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest