ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆ ਦਾ ਲਿਆ ਜਾਇਜਾ

Apr 3, 2025 - 21:12
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆ ਦਾ ਲਿਆ ਜਾਇਜਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇ-ਡਿਪਟੀ ਕਮਿਸ਼ਨਰ

ਵਿਭਾਗਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਪੋਸਟਰ ਲਗਾਉਣ ਦੀ ਕੀਤੀ ਹਦਾਇਤ

ਫਰੀਦਕੋਟ 3 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਭਾਗਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਹੇਠਲੇ ਪੱਧਰ ਤੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆ ਨੂੰ ਮੋਨੀਟਰ ਬਣਾ ਕੇ ਅਤੇ ਅਧਿਆਪਕਾਂ ਨੂੰ ਨੋਡਲ ਅਫਸਰ ਬਣਾ ਕੇ ਬੱਚਿਆ ਨੂੰ ਇਸ ਮੁਹਿੰਮ ਵਿੱਚ ਭਾਗੀਦਾਰ ਬਣਾਇਆ ਜਾਵੇ ਤਾਂ ਜੋ ਬੱਚੇ ਖੁਦ ਦੇ ਨਾਲ ਨਾਲ ਹੋਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਹੋਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਨਸ਼ਿਆਂ ਦੇ ਦੁਰਪ੍ਰਭਾਵਾਂ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਜਾਣ ਅਤੇ ਸਕੂਲਾਂ ਦੀ ਕੰਧਾਂ ਅਤੇ ਹੋਰ ਖਾਲੀ ਥਾਵਾਂ ਤੇ ਇਸ ਮੁਹਿੰਮ ਤਹਿਤ ਪੋਸਟਰ ਵੀ ਲਗਾਏ ਜਾਣ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਕੈਂਪ ਆਯੋਜਿਤ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਨੁੱਕੜ ਨਾਟਕ ਖੇਡ ਕੇ ਵੀ ਲੋਕਾਂ ਨੂੰ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁਹਿੰਮ ਦੇ ਹੋਰ ਵਧੀਆ ਸਾਰਥਿਕ ਸਿੱਟੇ ਲੈਣ ਲਈ ਵਿਭਾਗਾਂ ਤੋਂ ਸੁਝਾਅ ਵੀ ਮੰਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦਾ ਜਿਲ੍ਹੇ ਵਿੱਚੋਂ ਸਫਾਇਆ ਕੀਤਾ ਜਾਵੇਗਾ ਅਤੇ ਨਸ਼ੇ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਲਈ ਵੀ ਠੋਸ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ.ਜੈਤੋ ਸ੍ਰੀ ਸੂਰਜ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ, ਡੀ.ਐਸ.ਐਸ.ਓ ਸ੍ਰੀ ਨਵੀਨ ਗੜਵਾਲ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ,  ਪ੍ਰੋ. ਨਰਿੰਦਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest