ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਕਰਨ - ਡਾ. ਕੁਲਵੰਤ ਸਿੰਘ

Jun 8, 2025 - 17:14
ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਕਰਨ - ਡਾ. ਕੁਲਵੰਤ ਸਿੰਘ
ਸਿੱਧੀ ਬਿਜਾਈ ਲਈ 1500 ਰੁਪਏ ਅਤੇ ਮੱਕੀ ਦੀ ਕਾਸ਼ਤ ਲਈ 4000 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ
ਫਰੀਦਕੋਟ 8 ਜੂਨ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਠੱਲ ਪਾਉਣ ਲਈ ਅਤੇ ਫਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਸਾਡੇ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਬਿਨਾਂ ਕੱਦੂ ਕੀਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨਾਂ ਦੇ ਲਾਗਤ ਖਰਚੇ ਘੱਟਦੇ ਹਨ ਅਤੇ 15-20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। 
ਇਸੇ ਤਰ੍ਹਾਂ ਫਸਲੀ ਵਿਭਿੰਨਤਾ ਅਧੀਨ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀਜ ਅਤੇ ਹੋਰ ਖੇਤੀ ਇੰਨਪੁਟਸ ਦੇ ਖਰਚਿਆਂ ਤੇ 4000 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੁਝ ਰਕਬਾ ਸਾਉਣੀ ਦੀ ਮੱਕੀ ਹੇਠ ਅਤੇ ਕੁਝ ਰਕਬਾ ਝੋਨੇ ਅਤੇ ਬਾਸਮਤੀ ਨੂੰ ਸਿੱਧੀ ਬਿਜਾਈ ਹੇਠ ਲਿਆ ਕਿ ਸਾਡੇ ਕੁਦਰਤੀ ਅਨਮੋਲ ਸੋਮੇ ਪਾਣੀ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest