ਭਗਤ ਕਬੀਰ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ

Jun 12, 2025 - 13:13
Jun 13, 2025 - 14:50
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 11 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਭਾਈ ਵਿਸ਼ਾਲ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪ੍ਰੇਰਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ। ਜੋ ਹਮੇਸ਼ਾ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਮੀਡੀਆ ਰਾਹੀਂ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਵਿੱਚ ਵਰ੍ਹਿਆਂ ਦਾ ਤਜਰਬਾ ਹੈ। ਉਹ ਵਰਤਮਾਨ ਵਿੱਚ ਪੰਜਾਬੀ ਨਿਊਜ਼ ਵਿਭਾਗ ਦੇ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਜੁੜੇ ਹੋਏ ਹਨ।