ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

Jun 13, 2025 - 16:56
Jun 13, 2025 - 18:53
ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਫਾਜ਼ਿਲਕਾ, 13 ਜੂਨ (ਹਰਕਿਰਨ ਜੀਤ ਸਿੰਘ ਰਾਮਗੜ੍ਹੀਆ) ਮੁਢਲਾ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਅਤੇ ਜ਼ਿਲ੍ਹਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਪੰਕਜ ਚੌਹਾਨ ਦੀ ਅਗਵਾਈ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਪਿੰਡ ਕਰਨੀ ਖੇੜਾ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾ ਬਾਰੇ ਜਾਗਰੂਕ ਕੀਤਾ

ਇਸ ਮੌਕੇ ਸਿਹਤ ਸੁਪਰਵਾਈਜ਼ਰ ਸ਼੍ਰੀ ਵਿਜੇ ਕੁਮਾਰ ਨਾਗਪਾਲ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੂਫਲੀਜਮਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਉੱਤੇ ਪੈਦਾ ਪਲਦਾ ਹੈ। ਇਹ ਮੱਛਰ ਸਵੇਰੇ ਅਤੇ ਰਾਤ ਵੇਲੇ ਕੱਟਦੇ ਹਨ ਉਹਨਾਂ ਨੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਸ ਪਾਸ ਸਭ ਸੇ ਰੱਖਣੀ ਚਾਹੀਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕੇ ਘਰਾਂ ਵਿੱਚ ਕੂਲਰਾਂ ਫਰਿਜਾਂ ਦੀਆਂ ਟਰੇਆਂ ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ ਸਫਾਈ ਹਰ ਹਫਤੇ ਜਾ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਜਰੂਰ ਕਰਨੀ ਚਾਹੀਦੀ ਹੈ। ਮਲੇਰੀਆ ਬੁਖਾਰ ਦੇ ਮੁੱਖ ਲੱਛਣ ਤੇਜ ਬੁਖਾਰ ਸਿਰ ਦਰਦ ਉਲਟੀ ਕਾਬਾ ਲੱਗਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਦੀ ਗੋਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਕਤ ਕੀਤਾ ਜਾਂਦਾ ਹੈ

ਇਸ ਮੌਕੇ ਮੈਡੀਕਲ ਅਫਸਰ ਡਾਕਟਰ ਸੁਰਬੀ ਗਰਗ, ਪਵਨ ਕੁਮਾਰ ਫਾਰਮਾਸਿਸਟ, ਸਿਹਤ ਵਰਕਰ ਸਤਵਿੰਦਰ ਸਿੰਘ, ਏਕਤਾ ਕੰਬੋਜ, ਮੈਂਬਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ

ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਪੰਜਾਬੀ ਭਾਸ਼ਾ ਦੇ ਇਕ ਅਨੁਭਵੀ ਪੱਤਰਕਾਰ ਹਨ। ਜੋ ਹਮੇਸ਼ਾ ਜਮੀਨੀ ਸੱਚਾਈਆਂ ਅਤੇ ਲੋਕਾਂ ਦੀ ਆਵਾਜ਼ ਨੂੰ ਮੀਡੀਆ ਰਾਹੀਂ ਉਜਾਗਰ ਕਰਨ ਲਈ ਪ੍ਰਤਿਬੱਧ ਰਹੇ ਹਨ। ਉਨ੍ਹਾਂ ਕੋਲ ਖੇਤਰੀ ਅਤੇ ਰਾਜ ਸਤਰ ਦੀਆਂ ਖ਼ਬਰਾਂ ਵਿੱਚ ਵਰ੍ਹਿਆਂ ਦਾ ਤਜਰਬਾ ਹੈ। ਉਹ ਵਰਤਮਾਨ ਵਿੱਚ ਪੰਜਾਬੀ ਨਿਊਜ਼ ਵਿਭਾਗ ਦੇ ਨਿਊਜ਼ ਐਡੀਟਰ ਅਤੇ ਸਟੇਟ ਹੈੱਡ ਵਜੋਂ ਜੁੜੇ ਹੋਏ ਹਨ।