ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Feb 20, 2026 - 21:30
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 20 ਫਰਵਰੀ : ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 80 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ, ਸਿੱਖਿਆ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਪਿੰਡ ਕਿਲ੍ਹਾ ਨੌਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਪੜ੍ਹਾਈ ਦਾ ਮੌਕਾ ਮਿਲੇਗਾ, ਜਦਕਿ ਡਿਸਪੈਂਸਰੀ ਨਾਲ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੇ ਪਿੰਡ ਵਿੱਚ ਹੀ ਉਪਲਬਧ ਹੋਣਗੀਆਂ।

ਉਨ੍ਹਾਂ ਪਿੰਡ ਸੁੱਖਣਵਾਲਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੈਂਟਰ ਰਾਹੀਂ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ, ਜਾਂਚ ਅਤੇ ਇਲਾਜ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕਾਉਂਣੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੰਚਾਇਤ ਭਵਨ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਨਾਲ ਪੰਚਾਇਤੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਇੱਕ ਹੀ ਛੱਤ ਹੇਠ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ , ਸ. ਕੰਵਲਜੀਤ ਸਿੰਘ ਕੌਰੀ ਸਰਪੰਚ ਪਿੰਡ ਨਵਾਂ ਕਿਲ੍ਹਾ, ਸ. ਸਿਮਰਤ ਸੰਧੂ, ਸ. ਭਰਭੂਰ ਸਿੰਘ ਕਾਉਣੀ, ਸ. ਸੁਖਵੀਰ ਸਿੰਘ ਸਰਪੰਚ ਕਾਉਣੀ , ਮਾਸਟਰ ਅਮਰਜੀਤ ਸਿੰਘ, ਸ. ਮਨਜਿੰਦਰ ਸਿੰਘ, ਸ. ਬੂਟਾ ਸਿੰਘ, ਸ. ਜਗਮੋਹਨ ਸਿੰਘ, ਸ. ਗੁਰਪ੍ਰੀਤ ਸਿੰਘ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest