ਫਰੀਦਕੋਟ ਜ਼ਿਲ੍ਹੇ ਵਿੱਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ

Aug 31, 2025 - 19:22
Aug 31, 2025 - 19:22
ਫਰੀਦਕੋਟ ਜ਼ਿਲ੍ਹੇ ਵਿੱਚ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫ਼ਰੀਦਕੋਟ 29 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਦਿਨੇਸ਼ ਕੁਮਾਰ ਵਧਵਾ, ਇਨਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ

  ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ" ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਐਨ.ਆਈ.ਏ ਅਧੀਨ ਸ਼ਿਕਾਇਤਾਂਰਿਕਵਰੀ ਸੂਟਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ

 ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮਮੀਡੀਏਸ਼ਨ ਸੈਂਟਰ, ਮੁਫਤ ਕਾਨੂੰਨੀ ਸੇਵਾਵਾਂ ਅਤੇ  13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest