ਪਿੰਡ ਕੰਮੇਆਣਾ ਵਿਖੇ ਮੇਲਾ ਬਾਬਾ ਸ਼ੈਦੁ ਸ਼ਾਹ ਦੌਰਾਨ ਓਪਨ ਕਬੱਡੀ ਕੱਪ ਕਰਵਾਇਆ

Mar 4, 2026 - 19:12
ਪਿੰਡ ਕੰਮੇਆਣਾ ਵਿਖੇ ਮੇਲਾ ਬਾਬਾ ਸ਼ੈਦੁ ਸ਼ਾਹ ਦੌਰਾਨ ਓਪਨ ਕਬੱਡੀ ਕੱਪ ਕਰਵਾਇਆ
ਸਪੀਕਰ ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
ਫਰੀਦਕੋਟ, 4 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਕੰਮੇਆਣਾ, ਜ਼ਿਲ੍ਹਾ ਫਰੀਦਕੋਟ ਵਿਖੇ ਮੇਲਾ ਬਾਬਾ ਸ਼ੈਦੁ ਸ਼ਾਹ ਦੋਰਾਨ ਕਰਵਾਏ ਜਾ ਰਹੇ ਓਪਨ ਕਬੱਡੀ ਕੱਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸ. ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ ’ਤੇ ਹੋਣ ਵਾਲੇ ਖੇਡ ਮੇਲੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਇਕ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਰੂਹ ਨਾਲ ਜੁੜੀ ਖੇਡ ਹੈ ਅਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਗਰਾਂਉਡ ਵਿੱਚ ਖੇਡਦਾ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਹਰ ਇੱਕ ਪਿੰਡ ਵਿੱਚ ਖੇਡ ਸਟੇਡੀਅਮ ਬਣਾਇਆ ਜਾਵੇ ਅਤੇ ਇਸ ਸੋਚ ਦੇ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡ ਕੰਮੇਆਣਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਥੋੜੇ ਸਮੇਂ ਬਾਅਦ ਪਿੰਡ ਵਿਚ 1.50 ਕਰੋੜ ਦੀ ਲਾਗਤ ਨਾਲ ਹਸਪਤਾਲ ਵੀ ਬਣਾ ਕੇ ਦਿੱਤਾ ਜਾਵੇਗਾ।

 ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਸਿਹਤ,ਸਿੱਖਿਆ, ਵਿਕਾਸ ਦੇ ਕੰਮਾਂ ਅਤੇ ਬਿਜਲੀ ਮੁਆਫੀ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਉਨ੍ਹਾਂ ਆਯੋਜਕ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਧਾਰਮਿਕ ਮੇਲਿਆਂ ਨਾਲ ਖੇਡ ਮੁਕਾਬਲੇ ਕਰਵਾਉਣ ਦੀ ਪਰੰਪਰਾ ਸਾਡੀ ਸੰਸਕ੍ਰਿਤਕ ਵਿਰਾਸਤ ਨੂੰ ਮਜ਼ਬੂਤ ਕਰਦੀ ਹੈ। ਇਸ ਦੌਰਾਨ ਉਨ੍ਹਾਂ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ. ਗੈਰੀ ਵੜਿੰਗ, ਸ. ਜਗਜੀਤ ਸਿੰਘ ਸਰਪੰਚ ਖਾਰਾ, ਤੋਂ ਇਲਾਵਾ ਵੱਡੀ ਵਿੱਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest