ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

Mar 21, 2025 - 21:51
ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ 21 ਮਾਰਚ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ

ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਅਤੇ ਇਸ ਸਕੀਮ ਅਧੀਨ ਪ੍ਰਾਪਤ ਹੋਏ ਨਵੇਂ 116 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਉਨ੍ਹਾਂ  ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015  ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹੋਣ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ, ਪੀ.ਐੱਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ

ਉਨ੍ਹਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96,000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72,000 ਰੁਪਏ ਸਲਾਨਾ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ ਇਸ ਉਪਰੰਤ ਸਮੂਹ ਕਮੇਟੀ ਵੱਲੋਂ ਨਵੇਂ ਆਏ 116 ਕੇਸਾਂ ਨੂੰ ਵਿਚਾਰਿਆ ਗਿਆ ਅਤੇ ਪਹਿਲਾ ਤੋਂ ਚੱਲੇ ਆ ਰਹੇ 158 ਕੇਸਾਂ ਦਾ ਵੀ ਰੀਵਿਊ ਕੀਤਾ ਗਿਆ ਅਤੇ ਇਹਨਾਂ ਕੇਸਾਂ ਨੂੰ ਜਾਰੀ ਰੱਖਣ ਲਈ ਹੁਕਮ ਕੀਤੇ ਗਏ

ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਫਰੀਦਕੋਟ ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ, ਬਾਲ ਵਿਆਹ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆਂ ਦੀ ਸੁਰੱਖਿਆ ਸਬੰਧੀ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ  ਉਨ੍ਹਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇਂ ਸਮੇਂ ਤੇ ਇਨ੍ਹਾਂ ਦਾ ਫੌਲੋਅਪ ਵੀ ਕੀਤਾ ਜਾਂਦਾ ਹੈ

ਡਿਪਟੀ ਕਮਿਸ਼ਨਰ ਵੱਲੋਂ ਬਾਲ ਭਲਾਈ ਕਮੇਟੀ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਕੀਤੇ ਜਾਂਦੇ ਕੰਮਾਂ ਤੇ ਤਸੱਲੀ ਪ੍ਰਗਟਾਈ ਅਤੇ ਭਵਿਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ

 ਇਸ ਮੌਕੇ ਮੈਂਬਰ ਬਾਲ ਭਲਾਈ ਕਮੇਟੀ, ਅਵਿਨਾਸ਼ ਕੌਰ ਅਤੇ ਤਜਿੰਦਰਪਾਲ ਕੌਰ, ਲੇਖਾਕਾਰ ਰੈੱਡ ਕਰਾਸ ਭਾਰਤ ਭੂਸ਼ਣ, ਪ੍ਰਧਾਨ ਸ਼੍ਰੀ ਰਾਧਾ ਕ੍ਰਿਸ਼ਨ ਧਾਮ ਸਮਿਤੀ ਦੀਪਕ ਸ਼ਰਮਾ, ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ, ਅਕਾਊਟੈਂਟ ਸਿਮਰਨਜੀਤ ਕੌਰ ਅਤੇ ਜਗਸੀਰ ਸਿੰਘ ਹਾਜ਼ਰ ਸਨ

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest