ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ ਸਰਕਾਰ ਦਾ ਮੁੱਖ ਉਦੇਸ਼-ਧਾਲੀਵਾਲ

Jun 3, 2025 - 22:27
ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ ਸਰਕਾਰ ਦਾ ਮੁੱਖ ਉਦੇਸ਼-ਧਾਲੀਵਾਲ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਜੰਗੀ ਪੱਧਰ ਤੇ ਕੰਮ ਕਰਨ ਲਈ ਪ੍ਰੇਰਿਆ
ਫ਼ਰੀਦਕੋਟ 3 ਜੂਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ"  ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਹਲਕਾ ਫ਼ਰੀਦਕੋਟ ਦੇ ਪਿੰਡ ਡੋਡ,ਮਾਨੀ ਸਿੰਘ ਵਾਲਾ,ਸੰਧੂਰਾ ਸਿੰਘ ਨਗਰ, ਗੁਰੂ ਅਰਜਨ ਦੇਵ ਨਗਰ, ਭੋਲੂਵਾਲਾ, ਬੀੜ ਭੋਲੂਵਾਲਾ ਵਿਖੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਲਈ ਪ੍ਰੇਰਿਆ। 
ਚੇਅਰਮੈਨ ਧਾਲੀਵਾਲ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੁਫਤ ਵਿੱਚ ਇਲਾਜ ਕੀਤਾ ਜਾਂਦਾ ਹੈ ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਸ਼ਾ ਛੁਡਾਓ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਿਆਂ ਦੇ ਖਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ।
 ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਅਮਨਦੀਪ ਸਿੰਘ ਬਾਬਾ,ਸ.ਰਮਨਦੀਪ ਸਿੰਘ ਮੁਮਾਰਾ ਚੈਅਰਮੈਨ ਮਾਰਕੀਟ ਕਮੇਟੀ ਸਾਦਿਕ,ਉੱਤਮ ਸਿੰਘ ਡੋਡ ਹਲਕਾ  ਕੋਆਡੀਨੇਟਰ, ਐੱਸ ਡੀ ਐਮ ਡਾਕਟਰ ਵਰੁਣ ਕੁਮਾਰ ਫ਼ਰੀਦਕੋਟ,ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਅਰਸਦੀਪ ਸਿੰਘ ਬਰਾੜ ਐੱਸ ਐੱਮ ਓ ਜੰਡ ਸਾਹਿਬ,   ਸੁਪਰਡੰਟ ਗੁਰਦੀਪ ਕੌਰ, ਨੋਡਲ ਅਫ਼ਸਰ ਗੁਰਚਰਨ ਸਿੰਘ, , ਵਾਈਸ ਚੇਅਰਮੈਨ ਗੁਰਸੇਵਕ ਸਿੰਘ ਬੁੱਟਰ, ਬਾਬਾ ਜਸਪਾਲ ਸਿੰਘ, ਪੰਚਾਇਤ ਅਫ਼ਸਰ ਦਲਜੀਤ ਸਿੰਘ, ਪ੍ਰੀਤਮ ਸਿੰਘ ਭਾਣਾ, ਸਰਪੰਚ ਸਰਬਨ ਸਿੰਘ, ਫਲੈਗ ਚਾਵਲਾ ਬੀ ਈ ਈ, ਐੱਸ ਐਚ ਓ ਨਵਦੀਪ ਸਿੰਘ ਭੱਟੀ, ਕੌਂਸਲਰ ਜਸਪ੍ਰੀਤ ਸਿੰਘ, ਲਵਲੀ ਸਿੰਘ,ਐਸ ਆਈ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਜਗਦੀਸ਼ ਸ਼ਰਮਾ, ਲੇਖਕਰ ਇਕਬਾਲ ਸਿੰਘ, ਜਗਤਾਰ ਸਿੰਘ, ਬਲਜਿੰਦਰ ਕੌਰ, ਮਲਟੀਪਰਪਜ ਹੈਲਥ ਵਰਕਰ, ਬਲਜੀਤ ਕੌਰ ਅਤੇ ਪਿੰਡ ਵਾਸੀ ਹਾਜ਼ਰ ਸਨ।
Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest