ਫਰੀਦਕੋਟ ਮੈਡੀਕਲ ਹਸਪਤਾਲ ਮਾਮਲੇ ’ਚ ਇਨਸਾਫ ਦੀ ਮੰਗ ਤੇਜ਼, ਵਿਜੀਲੈਂਸ ਜਾਂਚ ਜਲਦੀ ਪੂਰੀ ਕਰਨ ਦੀ ਅਪੀਲ

Mar 21, 2026 - 21:44
ਫਰੀਦਕੋਟ ਮੈਡੀਕਲ ਹਸਪਤਾਲ ਮਾਮਲੇ ’ਚ ਇਨਸਾਫ ਦੀ ਮੰਗ ਤੇਜ਼, ਵਿਜੀਲੈਂਸ ਜਾਂਚ ਜਲਦੀ ਪੂਰੀ ਕਰਨ ਦੀ ਅਪੀਲ

ਫਰੀਦਕੋਟ : ਫਰੀਦਕੋਟ ਮੈਡੀਕਲ ਹਸਪਤਾਲ ਨਾਲ ਜੁੜੇ ਗੰਭੀਰ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਅਤੇ ਰੋਸ ਲਗਾਤਾਰ ਵੱਧ ਰਿਹਾ ਹੈ। ਇਲਾਕੇ ਦੇ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਚੱਲ ਰਹੀ ਵਿਜੀਲੈਂਸ ਜਾਂਚ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਸੱਚਾਈ ਨੂੰ ਜਨਤਾ ਸਾਹਮਣੇ ਲਿਆਂਦਾ ਜਾਵੇ।

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਆਰਸ਼ ਸੱਚਰ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਹਸਪਤਾਲ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ, ਭਰੋਸੇ ਅਤੇ ਸਿਹਤ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ• ਵਿਜੀਲੈਂਸ ਜਾਂਚ ਨੂੰ ਸਮੇਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ • ਸਰਕਾਰੀ ਦਵਾਈਆਂ ਦਾ ਆਡਿਟ ਅਤੇ ਗੁਣਵੱਤਾ ਦੀ ਪੂਰੀ ਜਾਂਚ ਕੀਤੀ ਜਾਵੇ • ਦਵਾਈਆਂ ਦੇ ਭਾਅ ਵਿੱਚ ਹੋ ਰਹੇ ਬੇਲੋੜੇ ਵਾਧੇ ਅਤੇ ਲਾਗਤ ਦੀ ਪੂਰੀ ਜਾਂਚ ਹੋਵੇ • ਭ੍ਰਿਸ਼ਟਾਚਾਰ ਨਾਲ ਜੁੜੇ ਹਰ ਇਕ ਤੱਥ ਨੂੰ ਬਿਨਾ ਕਿਸੇ ਦਬਾਅ ਦੇ ਸਾਹਮਣੇ ਲਿਆਂਦਾ ਜਾਵੇ • ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ

ਉਨ੍ਹਾਂ ਨੇ ਹੋਰ ਕਿਹਾ ਕਿ ਜੇਕਰ ਸਿਹਤ ਵਰਗੇ ਸੰਵੇਦਨਸ਼ੀਲ ਖੇਤਰ ਵਿੱਚ ਗੜਬੜੀ ਬਰਦਾਸ਼ਤ ਕੀਤੀ ਗਈ ਤਾਂ ਇਹ ਲੋਕਾਂ ਦੇ ਭਰੋਸੇ ਨਾਲ ਵੱਡਾ ਧੋਖਾ ਹੋਵੇਗਾ।

“ਸਾਡੀ ਮੰਗ ਸਿਰਫ਼ ਇੱਕ ਹੈ – ਸੱਚ ਸਾਹਮਣੇ ਆਵੇ ਅਤੇ ਇਨਸਾਫ ਹੋਵੇ।”

ਆਰਸ਼ ਸੱਚਰ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਜ਼ਮੀਨ ’ਤੇ ਲਾਗੂ ਕਰਨਾ ਇਸ ਮਾਮਲੇ ਵਿੱਚ ਸਭ ਤੋਂ ਵੱਡੀ ਕਸੌਟੀ ਹੈ। ਲੋਕ ਉਮੀਦ ਕਰਦੇ ਹਨ ਕਿ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕਾਰਵਾਈ ਕਰੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਮਾਮਲਾ ਸਿਰਫ਼ ਇੱਕ ਹਸਪਤਾਲ ਦਾ ਨਹੀਂ, ਸਗੋਂ ਪੂਰੇ ਸਿਸਟਮ ਦੀ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ — ਅਤੇ ਇਸ ਦਾ ਨਿਰਣੇ ਵੀ ਉਤਨਾ ਹੀ ਸਖ਼ਤ ਅਤੇ ਸਪਸ਼ਟ ਹੋਣਾ ਚਾਹੀਦਾ ਹੈ।

IGB Network A digital-first global news network bringing fast, factual stories from India to the world.