ਮਾਲੇਰਕੋਟਲਾ ਦੇ ਵਿਧਾਇਕ ਵੱਲੋਂ ਮਾਨ ਸਰਕਾਰ ਦੇ 4 ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਨਾਲ ਸਾਂਝੀਆਂ

Mar 28, 2026 - 21:50
ਮਾਲੇਰਕੋਟਲਾ ਦੇ ਵਿਧਾਇਕ ਵੱਲੋਂ ਮਾਨ ਸਰਕਾਰ ਦੇ 4 ਸਾਲਾਂ ਦੀਆਂ ਪ੍ਰਾਪਤੀਆਂ ਲੋਕਾਂ ਨਾਲ ਸਾਂਝੀਆਂ
ਮਾਲੇਰਕੋਟਲਾ, 28 ਮਾਰਚ –  ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਮਾਲੇਰਕੋਟਲਾ ਦੇ ਵਾਰਡ ਨੰਬਰ 2, 19 ਅਤੇ 20 ਵਿੱਚ ਕਰਵਾਏ ਗਏ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਆਮ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ। 
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਚਾਰ ਸਾਲਾਂ ਵਿੱਚ ਹੀ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।
ਵਿਧਾਇਕ ਮਾਲੇਰਕਟੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਜੋ ਕਿ 10 ਲੱਖ ਰੁਪਏ ਤੱਕ ਕਵਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਔਰਤਾਂ ਦਾ ਸਨਮਾਨ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਵਿੱਚ ਯੋਗ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਯੋਗ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਦੇ ਲਗਭਗ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ 600 ਯੂਨਿਟ ਤੱਕ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਲਈ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਵੱਲ ਪਾਉਣ ਦੇ ਲਈ ਵੱਡੇ ਪੱਧਰ ‘ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਕਿ ਇੱਕ ਤੰਦਰੁਸਤ ਪੰਜਾਬ ਬਣਾਉਣ ਦੀ ਮੁਹਿੰਮ ਤਹਿਤ ਸੂਬੇ ਦੀ ਨੌਜਵਾਨ ਪੀੜੀ ਖੇਡ ਮੈਦਾਨ ਵੱਲ ਨੂੰ ਚੱਲ ਪਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ਤੇ ਚੱਲ ਰਿਹਾ ਹੈ।  
 
ਇਸ ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਧੰਨਵਾਦ ਵੀ ਕੀਤਾ।
IGB Network A digital-first global news network bringing fast, factual stories from India to the world.