ਮਲੇਰਕੋਟਲਾ ਵਿੱਚ ਰੋਡ ਸੇਫਟੀ ਕਮੇਟੀ ਦੀ ਮੀਟਿੰਗ, ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਹੁਕਮ

Mar 28, 2026 - 21:44
ਮਲੇਰਕੋਟਲਾ ਵਿੱਚ ਰੋਡ ਸੇਫਟੀ ਕਮੇਟੀ ਦੀ ਮੀਟਿੰਗ, ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਹੁਕਮ

ਮਾਲੇਰਕੋਟਲਾ, 27 ਮਾਰਚ - ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਸਹਾਇਕ ਟਰਾਂਸਪੋਟਰ ਅਫਸਰ ਸਹਿਨਾਜ ਪਰਵੀਨ ਨੇ ਰੋਡ ਕਰਾਸਿੰਗ, ਰੋਡ ਸਾਈਨ, ਈ-ਡਾਰ, ਹਿੱਟ ਐਂਡ ਰਨ ਕੇਸਾਂ,  ਗਤੀ ਸੀਮਾ ਦੀ ਪਾਲਣਾ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ   ਆਦਿ ਮਸਲਿਆਂ ਸਬੰਧੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਪੁਲਿਸ, ਨਗਰ ਕੌਂਸਲ, ਪੀ.ਡਬਲਿਊ.ਡੀ., ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡਾਂ-ਸ਼ਹਿਰਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਸੜਕਾਂ ਅਤੇ ਬਲੈਕ ਸਪਾਟਸ ’ਤੇ ਸਾਈਨੇਜ, ਰਿਫਲੈਕਟਰ, ਸਪੀਡ ਬ੍ਰੇਕਰ ਅਤੇ ਸਟ੍ਰੀਟ ਲਾਈਟਾਂ ਦੀ ਉਚਿਤ ਵਿਵਸਥਾ ਕੀਤੀ ਜਾਵੇ, ਤਾਂ ਜੋ ਦੁਰਘਟਨਾਵਾਂ ’ਤੇ ਕਾਬੂ ਪਾਇਆ ਜਾ ਸਕੇ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਡੀ.ਐਸ.ਪੀ ਬਿਕਰਮਜੀਤ ਸਿੰਘ, ਡੀ.ਐਮ.ਸੀ ਡਾ. ਜਗਜੀਤ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

IGB Network A digital-first global news network bringing fast, factual stories from India to the world.