ਮਹਿਲਾ ਦਿਵਸ ਤੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ
ਪੰਜਾਬ ਸਰਕਾਰ ਨੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਐਲਾਨ
ਫਰੀਦਕੋਟ 8 ਮਾਰਚ : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਦਿਵਸ ਮੌਕੇ ਔਰਤਾਂ ਦੇ ਹੱਕ ਵਿੱਚ ਇੱਕ ਇਤਿਹਾਸਿਕ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵੱਲੋਂ 18 ਸਾਲ ਤੋਂ ਉੱਪਰ ਦੀ ਉਮਰ ਵਾਲੀਆਂ ਜਨਰਲ ਵਰਗ ਦੀਆਂ ਔਰਤਾਂ ਲਈ ਹਜਾਰ ਰੁਪਏ ਅਤੇ ਅਨਸੂਚਿਤ ਜਾਤੀ ਦੀਆਂ ਔਰਤਾਂ ਲਈ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।
ਸ. ਸੇਖੋਂ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਆਪਣੀ ਇੱਕ-ਇੱਕ ਗਾਰੰਟੀ ਪੂਰੀ ਕੀਤੀ ਹੈ। ਇਸ ਸਕੀਮ ਲਈ ਮਹਿਲਾਵਾਂ ਅਪ੍ਰੈਲ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ ਅਤੇ ਪੈਸੇ ਸਿੱਧਾ ਮਹਿਲਾਵਾਂ ਦੇ ਖਾਤਿਆਂ ਵਿੱਚ ਆਉਣਗੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਸੀ। ਲੋਕਾਂ ਨੇ ਵਿਸ਼ਵਾਸ ਦਿਖਾ ਕੇ ਉਨ੍ਹਾਂ ਨੂੰ ਜਿਤਾਇਆ ਸੀ। ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਲਈ ਲਗਾਤਾਰ ਯਤਨਸ਼ੀਲ ਹੈ।
Shivam Madaan
Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest