ਕੌਮੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਖਾਸ ਤੋਹਫ਼ਾ — ਮੈਡਮ ਖੁਸ਼ਬੂ ਸਵਨਾ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਔਰਤਾਂ ਨੂੰ ਦਿੱਤੀਆਂ ਬਹੁਤ ਬਹੁਤ ਵਧਾਈਆਂ
ਸਰਕਾਰ ਵੱਲੋਂ 1000 ਰੁਪਏ ਦੇਣ ਦੀ ਗਾਰੰਟੀ ਨੂੰ ਕੀਤਾ ਪੂਰਾ
ਨਾਰੀ ਸ਼ਕਤੀ ਨੂੰ ਮਜਬੂਤ ਕਰਨ ਹਿਤ ਲਗਾਤਾਰ ਕੀਤੇ ਜਾ ਰਹੇ ਉਪਰਾਲੇ
ਫਾਜ਼ਿਲਕਾ 8 ਮਾਰਚ 2026 : ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕੌਮੀ ਮਹਿਲਾ ਦਿਵਸ ਮੌਕੇ ਜਿਥੇ ਔਰਤਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਉਥੇ ਪੰਜਾਬ ਸਰਕਾਰ ਵੱਲੋਂ ਅੱਜ ਦੇ ਦਿਨ ਨੁੰ ਇਤਿਹਾਸਕ ਬਣਾਉਂਦਿਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਗਾਰੰਟੀ ਨੂੰ ਪੂਰਾ ਕਰਨ *ਤੇ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਮਹਿਲਾ ਦਿਵਸ ਮੌਕੇ ਉਨ੍ਹਾਂ ਪ੍ਰੋਗਰਾਮ ਵੀ ਉਲੀਕੀਆ।
ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਹੈ ਜਿਸ ਨਾਲ ਔਰਤਾਂ ਨੂੰ ਆਤਮ ਨਿਰਭਰ ਬਣਨ ਵਿਚ ਹੋਰ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਨਰਲ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ ਸਰਕਾਰ ਵੱਲੋਂ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੀਆਂ ਮਹਿਲਾਵਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਵਿਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਨੂੰ ਮਜਬੂਤ ਕਰਨ ਹਿਤ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਦੇ ਉਥਾਨ ਅਤੇ ਸਸ਼ਕਤੀਕਰਨ ਨੂੰ ਮਜਬੂਤੀ ਪ੍ਰਦਾਨ ਕਰਨ ਹਿਤ ਸਰਕਾਰ ਵੱਲੋਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਗਾਰੰਟੀਆਂ ਦਿੱਤੀਆਂ ਗਈਆਂ ਸਨ ਉਨ੍ਹਾਂ ਵਿਚੋਂ ਇਕ ਇਹ ਹੀ ਗਾਰੰਟੀ ਰਹਿੰਦੀ ਸੀ ਜੋ ਸਰਕਾਰ ਨੇ ਪੂਰੀ ਕਰ ਦਿੱਤੀ ਹੈ, ਦਿੱਤੀਆਂ ਗਾਰੰਟੀਆਂ ਤੋਂ ਇਲਾਵਾ ਵੀ ਸਰਕਾਰ ਨੇ ਅਨੇਕਾ ਹੋਰ ਗਾਰੰਟੀਆਂ ਦੀ ਪੂਰਤੀ ਕੀਤੀ ਹੈ।
ਮੈਡਮ ਖੁਸ਼ਬੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਸਰਕਾਰੀ ਬਸਾਂ ਵਿਚ ਔਰਤਾਂ ਲਈ ਮੁਫਤ ਸਫਰ ਦੀ ਸਹੂਲਤ ਪ੍ਰਦਾਨ ਕੀਤੀ ਹੈ, ਸਰਕਾਰ ਵੱਲੋਂ 10 ਲੱਖ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸਿਹਤ ਸੇਵਾਵਾਂ ਲੈਣ ਵਿਚ ਜੇਬ ਖਰਚ *ਤੇ ਬੋਝ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਰੋਸਈ ਸਕੀਮ ਅਧੀਨ ਵੀ ਰਾਸ਼ਨ ਕਿੱਟਾ ਦੀ ਮੁਹੱਈਆ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਸਵੈ-ਰੋਜਗਾਰ ਦੇ ਕਾਬਲ ਬਣਾਉਣ ਲਈ ਵੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਮੌਢੇ ਨਾਲ ਮੌਢਾ ਜੋੜ ਕੇ ਖੜੀ ਹੈ।