ਸਰਬਜੀਤ ਸਿੰਘ ਬਰਾੜ ਨੇ ਬਲਾਕ ਸੰਮਤੀ ਫਰੀਦਕੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ੁਰੂਆਤ

Mar 27, 2026 - 21:50
ਸਰਬਜੀਤ ਸਿੰਘ ਬਰਾੜ ਨੇ ਬਲਾਕ ਸੰਮਤੀ ਫਰੀਦਕੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸ਼ੁਰੂਆਤ

ਫਰੀਦਕੋਟ, 27 ਮਾਰਚ: ਸ. ਸਰਬਜੀਤ ਸਿੰਘ ਬਰਾੜ ਵੱਲੋਂ ਬਲਾਕ ਸੰਮਤੀ ਫਰੀਦਕੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮੌਕੇ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਸਪੀਕਰ ਸ. ਸੰਧਵਾਂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਹੈ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵੀ ਸ. ਬਰਾੜ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਹਰ ਵਰਗ ਤੱਕ ਪਹੁੰਚਾਈਆਂ ਜਾਣਗੀਆਂ।

ਵਿਧਾਇਕ ਸ. ਅਮੋਲਕ ਸਿੰਘ ਨੇ ਨਵੇਂ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।

ਇਸ ਮੌਕੇ ਸ. ਸਰਬਜੀਤ ਸਿੰਘ ਬਰਾੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਬਲਾਕ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ। ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤ ਪ੍ਰਤਿਨਿਧੀ ਅਤੇ ਇਲਾਕਾ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

IGB Network A digital-first global news network bringing fast, factual stories from India to the world.